Latest Posts
ਸ਼ਹੀਦ ਗੁਰਜੰਟ ਸਿੰਘ ਮੈਮੋਰੀਅਲ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਖੋਖਰ
ਸ੍ਰੀ ਮੁਕਤਸਰ ਸਾਹਿਬ, 152025

Principal's Message

As Principal, I use all tools available to inspire staff, students and community to work together to promote student achievement and well-being. ... I enjoy celebrating successes and acknowledge hard work of staff, students and community and believe this is one of the contributors fundamental to a happy school environment

Advertisement

Friday 13 January 2023

Celebration of Lohri Festival 2023 at GSS KHOKHAR | Sri Muktsar Sahib

 ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। [1] ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।

ਤਾਰੀਖ਼
ਲੋਹੜੀ ਵਿਕਰਮੀ ਕੈਲੰਡਰ ਨਾਲ ਜੁੜੀ ਹੋਈ ਹੈ, ਅਤੇ ਬਾਕੀ ਭਾਰਤ ਵਿੱਚ ਮਕਰ ਸੰਕ੍ਰਾਂਤੀ ਵਜੋਂ ਮਨਾਏ ਜਾਣ ਵਾਲੇ ਮਾਘੀ ਦੇ ਤਿਉਹਾਰ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਲੋਹੜੀ ਪੋਹ ਦੇ ਮਹੀਨੇ ਵਿੱਚ ਆਉਂਦੀ ਹੈ ਅਤੇ ਚੰਦਰਮਾ ਦੇ ਪੰਜਾਬੀ ਕੈਲੰਡਰ ਦੇ ਸੂਰਜੀ ਹਿੱਸੇ ਦੁਆਰਾ ਨਿਰਧਾਰਤ ਕੀਤੀ ਜਾਂਦੀ ਹੈ ਅਤੇ ਜ਼ਿਆਦਾਤਰ ਸਾਲਾਂ ਵਿੱਚ ਇਹ ਗ੍ਰੈਗੋਰੀਅਨ ਕੈਲੰਡਰ ਦੇ 13 ਜਨਵਰੀ ਦੇ ਆਸਪਾਸ ਆਉਂਦੀ ਹੈ।

ਇਤਿਹਾਸ ਅਤੇ ਮੂਲ
ਲੋਹੜੀ ਦੇ ਇਤਿਹਾਸਕ ਹਵਾਲੇ ਮਹਾਰਾਜਾ ਰਣਜੀਤ ਸਿੰਘ ਦੇ ਲਾਹੌਰ ਦਰਬਾਰ ਵਿੱਚ ਆਏ ਯੂਰਪੀਅਨ ਸੈਲਾਨੀਆਂ ਦੁਆਰਾ ਦਿੱਤੇ ਗਏ ਹਨ ਜਿਵੇਂ ਕਿ ਵੇਡ ਜੋ 1832 ਵਿੱਚ ਮਹਾਰਾਜਾ ਨੂੰ ਮਿਲਣ ਆਇਆ ਸੀ।[4] ਮਹਾਰਾਜਾ ਰਣਜੀਤ ਸਿੰਘ ਦੇ ਕੈਪਟਨ ਮੈਕਸਨ ਦੁਆਰਾ 1836 ਵਿਚ ਲੋਹੜੀ ਵਾਲੇ ਦਿਨ ਇਨਾਮ ਵਜੋਂ ਕੱਪੜੇ ਅਤੇ ਵੱਡੀ ਰਕਮ ਵੰਡਣ ਦਾ ਹੋਰ ਹਵਾਲਾ ਦਿੱਤਾ ਗਿਆ[5] । 1844 ਵਿੱਚ ਸ਼ਾਹੀ ਦਰਬਾਰ ਵਿੱਚ ਰਾਤ ਨੂੰ ਇੱਕ ਵੱਡੀ ਅੱਗ ਬਾਲ ਕੇ ਲੋਹੜੀ ਮਨਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਲੋਹੜੀ ਬੋਨਫਾਇਰ
ਲੋਹੜੀ ਇੱਕ ਪ੍ਰਾਚੀਨ ਮੱਧ ਸਰਦੀਆਂ ਦਾ ਤਿਉਹਾਰ ਹੈ ਜੋ ਹਿਮਾਲੀਅਨ ਪਹਾੜਾਂ ਦੇ ਨੇੜੇ ਦੇ ਖੇਤਰਾਂ ਵਿੱਚ ਸ਼ੁਰੂ ਹੁੰਦਾ ਹੈ ਜਿੱਥੇ ਸਰਦੀਆਂ ਬਾਕੀ ਉਪ-ਮਹਾਂਦੀਪ ਨਾਲੋਂ ਠੰਡੀਆਂ ਹੁੰਦੀਆਂ ਹਨ। ਹਿੰਦੂ ਅਤੇ ਸਿੱਖ ਪਰੰਪਰਾਗਤ ਤੌਰ 'ਤੇ ਹਾੜੀ ਦੇ ਸੀਜ਼ਨ ਦੇ ਫਸਲੀ ਕੰਮ ਦੇ ਹਫ਼ਤਿਆਂ ਦੇ ਬਾਅਦ ਆਪਣੇ ਵਿਹੜਿਆਂ ਵਿੱਚ ਅੱਗ ਬਾਲਦੇ ਹਨ, ਅੱਗ ਦੇ ਦੁਆਲੇ ਇਕੱਠੇ ਹੁੰਦੇ ਹਨ, ਗਾਉਂਦੇ ਹਨ ਅਤੇ ਇਕੱਠੇ ਨੱਚਦੇ ਹਨ ਕਿਉਂਕਿ ਉਹ ਸਰਦੀਆਂ ਦੇ ਅੰਤ ਅਤੇ ਲੰਬੇ ਦਿਨਾਂ ਦੀ ਸ਼ੁਰੂਆਤ ਨੂੰ ਦਰਸਾਉਂਦੇ ਹਨ।

ਹਾਲਾਂਕਿ, ਸਰਦੀਆਂ ਦੇ ਸੰਕ੍ਰਮਣ ਦੀ ਪੂਰਵ ਸੰਧਿਆ 'ਤੇ ਲੋਹੜੀ ਮਨਾਉਣ ਦੀ ਬਜਾਏ, ਪੰਜਾਬੀ ਇਸ ਨੂੰ ਮਹੀਨੇ ਦੇ ਆਖਰੀ ਦਿਨ ਮਨਾਉਂਦੇ ਹਨ, ਜਿਸ ਦੌਰਾਨ ਸਰਦੀਆਂ ਦਾ ਸੰਕ੍ਰਮਣ ਹੁੰਦਾ ਹੈ। ਲੋਹੜੀ ਸਰਦੀਆਂ ਦੇ ਸੰਕ੍ਰਮਣ ਦੇ ਲੰਘਣ ਦੀ ਯਾਦ ਦਿਵਾਉਂਦੀ ਹੈ।

ਦੁੱਲਾ ਭੱਟੀ
ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ। ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ ਸੀ। ਇੱਕ ਹੋਰ ਦੰਤ-ਕਥਾ ਅਨੁਸਾਰ: ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ ਪਰ ਗਰੀਬੀ ਕਾਰਨ ਵਿਆਹ ਵਿੱਚ ਦੇਰ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ ਤਾਂ ਉਸ ਨੇ ਇਨ੍ਹਾਂ ਨੂੰ ਜ਼ੋਰੀਂ ਚੁੱਕਣ ਦੀ ਧਾਰ ਲਈ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਵੀ ਪੈ ਗਈ। ਇਸ ਲਈ ਉਸਨੇ ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜ਼ੁੰਮੇਵਾਰੀ ਲੈ ਲਈ ਅਤੇ ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ," "ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ। ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਹਨਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਹਨਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਇੱਕ ਲੱਪ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਕਿਹਾ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ।" ਇਸ ਕਰ ਕੇ ਹੀ ਹਰ ਲੋਹੜੀ ਦੇ ਦਿਨ ਦੁੱਲੇ ਨੂੰ ਹਰ ਲੋਹੜੀ ਦੇ ਸਮੇਂ ਯਾਦ ਕੀਤਾ ਜਾਂਦਾ ਹੈ। ਬੱਚੇ ਜਦ ਲੋਹੜੀ ਮੰਗਣ ਦੂਜਿਆਂ ਦੇ ਘਰਾਂ ’ਚ ਜਾਂਦੇ ਹਨ ਤਾਂ ਉਹ ਇਹ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ।

ਸੁੰਦਰ ਮੁੰਦਰੀਏ ਹੋ!
ਤੇਰਾ ਕੌਣ ਵਿੱਚਾਰ ਹੋ!
ਦੁੱਲਾ ਭੱਟੀ ਵਾਲਾ ਹੋ!
ਦੁੱਲੇ ਧੀ ਵਿਆਹੀ ਹੋ!
ਸੇਰ ਸੱਕਰ ਪਾਈ ਹੋ!
ਕੁੜੀ ਦਾ ਲਾਲ ਪਤਾਕਾ ਹੋ!
ਕੁੜੀ ਦਾ ਸਾਲੂ ਪਾਟਾ ਹੋ!
ਸਾਲੂ ਕੌਣ ਸਮੇਟੇ!
ਚਾਚਾ ਗਾਲ਼ੀ ਦੇਸੇ!
ਚਾਚੇ ਚੂਰੀ ਕੁੱਟੀ!
ਜ਼ਿੰਮੀਦਾਰਾਂ ਲੁੱਟੀ!
ਜ਼ਿੰਮੀਦਾਰ ਸੁਧਾਏ!
ਬਮ ਬਮ ਭੋਲ਼ੇ ਆਏ!
ਇੱਕ ਭੋਲ਼ਾ ਰਹਿ ਗਿਆ!
ਸਿਪਾਹੀ ਫੜ ਕੇ ਲੈ ਗਿਆ!
ਸਿਪਾਹੀ ਨੇ ਮਾਰੀ ਇੱਟ!
ਭਾਵੇਂ ਰੋ ਉੱਤੇ ਭਾਵੇਂ ਪਿੱਟ!
ਸਾਨੂੰ ਦੇ ਦੇ ਲੋਹੜੀ,
ਉੱਤੇ ਤੇਰੀ ਜੀਵੇ ਜੋੜੀ!



















Share this:

Post a Comment

Teachers Awarded by Secretary Education

 
© 2021 GSSS KHOKHAR.
Seotray.com